image caption:

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਹੋਇਆ ਦਿਹਾਂਤ

 ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦਿਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਵੀਰਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ &lsquoਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਕਾਲੀ ਦਲ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਉੱਘੇ ਵਿਦਵਾਨ, ਸਰਦਾਰ ਸੁਰਜੀਤ ਸਿੰਘ ਮਿਨਹਾਸ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ &lsquoਤੇ ਦੁੱਖ ਪ੍ਰਗਟ ਕਰਦੇ ਹਾਂ। ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।