image caption:

ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ੀਦਾ ਨੇ ਜ਼ਿਮਨੀ ਚੋਣ ’ਚ ਹਾਰ ਤੋਂ ਬਾਅਦ ਅਸਤੀਫਾ ਦੇਣ ਤੋਂ ਇਨਕਾਰ ਕੀਤਾ

 ਟੋਕੀਓ: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ੀਦਾ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ ਐਤਵਾਰ ਨੂੰ ਹੋਈਆਂ ਜ਼ਿਮਨੀ ਚੋਣਾਂ &rsquoਚ ਉਨ੍ਹਾਂ ਦੀ ਸੱਤਾਧਾਰੀ ਪਾਰਟੀ ਦੀ ਵੱਡੀ ਹਾਰ ਦਾ ਕਾਰਨ ਸਿਆਸੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਅਤੇ ਉਹ ਇਸ ਦੀ ਜ਼ਿੰਮੇਵਾਰ ਲੈਣ ਲਈ ਨਾ ਤਾਂ ਅਸਤੀਫਾ ਦੇਣਗੇ ਅਤੇ ਨਾ ਹੀ ਜ਼ਿੰਮੇਵਾਰੀ ਲੈਣ ਲਈ ਪਾਰਟੀ ਅਧਿਕਾਰੀਆਂ ਨੂੰ ਬਦਲਣਗੇ।

ਕਿਸ਼ੀਦਾ ਨੇ ਕਿਹਾ ਕਿ ਉਹ ਇਸ ਦੀ ਬਜਾਏ ਭ੍ਰਿਸ਼ਟਾਚਾਰ ਵਿਰੋਧੀ ਉਪਾਵਾਂ ਅਤੇ ਸਿਆਸੀ ਸੁਧਾਰਾਂ &rsquoਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ ਕਿਹਾ, &lsquo&lsquoਮੈਂ ਇਨ੍ਹਾਂ ਨਤੀਜਿਆਂ ਨੂੰ ਗੰਭੀਰਤਾ ਨਾਲ ਲੈਂਦਾ ਹਾਂ ਅਤੇ ਮੇਰਾ ਮੰਨਣਾ ਹੈ ਕਿ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਸਾਨੂੰ ਚੁਨੌਤੀਆਂ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਨਤੀਜੇ ਹਾਸਲ ਕਰਨੇ ਚਾਹੀਦੇ ਹਨ ਅਤੇ ਇਸ ਲਈ ਮੈਂ ਜ਼ਿੰਮੇਵਾਰੀ ਲਵਾਂਗਾ।&rsquo&rsquo ਕਿਸ਼ੀਦਾ ਨੇ ਕਿਹਾ, &lsquo&lsquoਮੈਂ ਅਜਿਹਾ ਕਰ ਕੇ ਲੋਕਾਂ ਦਾ ਭਰੋਸਾ ਮੁੜ ਹਾਸਲ ਕਰਾਂਗੀ।&rsquo&rsquo

ਉਨ੍ਹਾਂ ਕਿਹਾ ਕਿ ਸਿਆਸੀ ਭ੍ਰਿਸ਼ਟਾਚਾਰ ਦੇ ਮਾਮਲੇ ਨੇ ਪਾਰਟੀ ਲਈ ਵੱਡੀ ਅਤੇ ਭਾਰੀ ਰੁਕਾਵਟ ਪੈਦਾ ਕਰ ਦਿਤੀ ਹੈ। ਇਹ ਘਪਲਾ ਕਿਸ਼ੀਦਾ ਦੀ ਲਿਬਰਲ ਡੈਮੋਕ੍ਰੇਟਿਕ ਪਾਰਟੀ (ਐਲ.ਡੀ.ਪੀ.) ਦੇ ਦਰਜਨਾਂ ਸੰਸਦ ਮੈਂਬਰਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਨੇ ਕਥਿਤ ਤੌਰ &rsquoਤੇ ਲੇਖਾ-ਜੋਖਾ ਰੀਪੋਰਟਾਂ ਨੂੰ ਝੂਠਾ ਬਣਾ ਕੇ ਮੁਨਾਫ਼ਾ ਕਮਾਇਆ।