image caption:

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ

 ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ। ਸਿੱਧੂ ਪਰਿਵਾਰ ਦੇ ਵਕੀਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ 15 ਮਈ ਤੋਂ ਕੋਰਟ ਵਿਚ ਟ੍ਰਾਇਲ ਸ਼ੁਰੂ ਹੋ ਜਾਵੇਗੀ।

ਦੱਸ ਦੇਈਏ ਕਿ ਮੂਸੇਵਾਲਾ ਕੇਸ ਵਿਚ ਹੁਣ ਤੱਕ ਕਾਫੀ ਸੁਣਵਾਈਆਂ ਹੋ ਚੁੱਕੀਆਂ ਹਨ। 31 ਦੋਸ਼ੀਆਂ ਖਿਲਾਫ ਦੋਸ਼ ਪੱਤਰ ਦਾਖਲ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ ਤੈਅ ਕਰਾਉਣ ਵਿਚ ਕਾਫੀ ਸਮਾਂ ਲੱਗ ਗਿਆ। ਪਰ ਹੁਣ ਪਰਿਵਾਰ ਨੂੰ ਆਸ ਬੱਝੀ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਪਹੁੰਚਾਈ ਹੈ ਕਿ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।