image caption:

ਨਿਊਜ਼ੀਲੈਂਡ ਪੁਲਿਸ ‘ਚ ਪੰਜਾਬੀ ਨੌਜਵਾਨ ਬਣਿਆ ਕਰੈਕਸ਼ਨ ਅਫ਼ਸਰ

 ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ &lsquoਤੇ ਗਿਆ ਸੀ । ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ 5 ਅਗਸਤ 2023 ਨੂੰ ਆਪਣੀ ਭੈਣ ਨੂੰ ਮਿਲਣ ਲਈ ਨਿਊਜ਼ੀਲੈਂਡ ਗਿਆ ਸੀ। ਜਦੋਂ ਸਤਿਅਮ ਜੇਲ੍ਹ ਅਧਿਕਾਰੀ ਵਜੋਂ ਤਾਇਨਾਤ ਆਪਣੇ ਜੀਜਾ ਅਕਸ਼ੇ ਕੁਮਾਰ ਨਾਲ ਜੇਲ੍ਹ ਗਿਆ ਤਾਂ ਜੇਲ੍ਹ ਅਧਿਕਾਰੀ ਨੇ ਸਤਿਅਮ ਦੀ ਬਾਡੀ ਫਿਟਨੈੱਸ ਨੂੰ ਵੇਖਦਿਆਂ ਕਿਹਾ ਕਿ ਸਾਨੂੰ ਅਜਿਹੇ ਪੁਲਿਸ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਸ ਦੇ ਲਈ ਉਨ੍ਹਾਂ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਅਪੀਲ ਕੀਤੀ।