image caption:

ਦਲਵੀਰ ਗੋਲਡੀ ਆਮ ਆਦਮੀ ਪਾਰਟੀ ’ਚ ਸ਼ਾਮਲ

 ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ &lsquoਆਪ&rsquo ਪਾਰਟੀ ਵਿਚ ਸ਼ਾਮਲ ਕੀਤਾ। ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ &lsquoਆਪ&rsquo ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ &rsquoਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ &rsquoਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।