image caption:

ਕੀਨੀਆ ‘ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ ਹੋਈ 169

 ਕੀਨੀਆ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 169 ਹੋ ਗਈ ਹੈ। ਸਰਕਾਰੀ ਬੁਲਾਰੇ ਨੇ ਸੋਮਵਾਰ ਸ਼ਾਮ ਨੂੰ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਪੱਛਮੀ ਕੀਨੀਆ ਦੇ ਮਾਈ ਮਾਹੀਉ ਸ਼ਹਿਰ ਵਿੱਚ ਸੋਮਵਾਰ ਸਵੇਰੇ ਇੱਕ ਬੰਨ੍ਹ ਟੁੱਟਣ ਨਾਲ 48 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।

ਇਸਹਾਕ ਮਵੋਰਾ ਨੇ ਦਾ ਕਹਿਣਾ ਹੈ ਕਿ ਮੀਂਹ ਸ਼ੁਰੂ ਹੋਣ ਤੋਂ ਬਾਅਦ ਅਸੀਂ 169 ਲੋਕ ਗੁਆ ਚੁੱਕੇ ਹਾਂ। ਸਰਕਾਰ ਨੇ ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਪੂਰਬੀ ਅਫ਼ਰੀਕੀ ਦੇਸ਼ ਇਸ ਸਮੇਂ ਐਲ ਨੀਨੋ ਕਾਰਨ ਔਸਤ ਤੋਂ ਵੱਧ ਮੀਂਹ ਪੈ ਰਿਹਾ। ਕੀਨੀਆ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਹਫਤੇ ਭਾਰੀ ਬਾਰਿਸ਼ ਜਾਰੀ ਰਹੇਗੀ, ਜਿਸ ਨਾਲ ਕੁਝ ਇਲਾਕਿਆਂ &lsquoਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ।