image caption:

ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ

 ਲੋਕ ਸਭਾ ਚੋਣਾਂ 2024 ਦਾ ਦੌਰ ਚਲ ਰਿਹਾ। ਇਸ ਦੌਰਾਨ ਸਿਆਸੀ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਟੀਵੀ ਇੰਡਸਟਰੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਰਾਜਨੀਤੀ ਵਿਚ ਕਦਮ ਰੱਖ ਲਿਆ ਹੈ। &lsquoਅਨੁਪਮਾ&rsquo ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿਚ ਸ਼ਾਮਲ ਹੋ ਗਈ ਹੈ। ਇਸ ਗੱਲ ਦਾ ਐਲਾਨ ਨਵੀਂ ਦਿੱਲੀ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ &lsquoਚ ਕੀਤਾ ਗਿਆ।

ਦੱਸ ਦਈਏ ਕਿ ਰੂਪਾਲੀ ਗਾਂਗੁਲੀ ਪਹਿਲਾਂ ਹੀ ਭਾਜਪਾ ਅਤੇ ਪੀਐਮ ਮੋਦੀ ਦੀ ਸਮਰਥਕ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸ਼ਾਨਦਾਰ ਕੰਮ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਰੁਪਾਲੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਅਮੇ ਜੋਸ਼ੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਅਮੇ ਨੇ ਕਈ ਮਰਾਠੀ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ।