image caption:

ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ

 ਜਿੱਥੇ ਇੱਕ ਪਾਸੇ ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਅਮਰੀਕਾ ਵਿੱਚ ਵਿਰੋਧ ਦੀ ਅੱਗ ਵਧਦੀ ਜਾ ਰਹੀ ਹੈ। ਅਮਰੀਕਾ 'ਚ ਵਿਦਿਆਰਥੀ ਇਜ਼ਰਾਈਲ ਦੇ ਵਿਰੋਧ 'ਚ ਸੜਕਾਂ 'ਤੇ ਉਤਰ ਆਏ ਹਨ। ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਪੁਲਸ ਵੀ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਪੁਲਿਸ ਨੇ ਮੰਗਲਵਾਰ ਰਾਤ ਨੂੰ ਨਿਊਯਾਰਕ ਵਿੱਚ ਕੋਲੰਬੀਆ ਯੂਨੀਵਰਸਿਟੀ ਦੇ ਹੈਮਿਲਟਨ ਹਾਲ ਵਿੱਚ ਇਕੱਠੇ ਹੋਏ 30 ਤੋਂ 40 ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ। ਪ੍ਰਦਰਸ਼ਨਕਾਰੀ ਦਿਨ ਵੇਲੇ ਇਸ ਪ੍ਰਬੰਧਕੀ ਇਮਾਰਤ ਵਿੱਚ ਇਕੱਠੇ ਹੋ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਉਣਾ ਪਿਆ। ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੈਂਪਸ ਵਿੱਚ ਵਿਵਸਥਾ ਬਹਾਲ ਕਰਨ ਲਈ ਕੋਈ ਹੋਰ ਵਿਕਲਪ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਦੀ ਮੱਦਦ ਮੰਗੀ। ਇਸ ਤੋਂ ਬਾਅਦ ਨਿਊਯਾਰਕ ਪੁਲਿਸ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ।