ਹਵਾਰਾ ਦੀ ਪੈਰੋਲ ਬਾਰੇ ਵਧੀ ਉਮੀਦ, ਮਾਤਾ ਦੀ ਸਿਹਤ ਰਿਪੋਰਟ ਮੰਗੀ

ਚੰਡੀਗੜ੍ਹ: ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਨੁੱਖੀ ਆਧਾਰ &rsquoਤੇ ਸੀਮਿਤ ਸਮੇਂ ਲਈ ਪੈਰੋਲ ਮਿਲਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਵੱਲੋਂ ਹਵਾਰਾ ਦੀ ਮਾਤਾ ਦੀ ਸਿਹਤ ਸਬੰਧੀ ਮੈਡੀਕਲ ਰਿਪੋਰਟ ਮੰਗਵਾਈ ਗਈ ਹੈ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਵੀ ਮਾਮਲਾ ਉਠਾਇਆ।
ਸੂਤਰਾਂ ਅਨੁਸਾਰ ਪੀ.ਜੀ.ਆਈ. ਦੇ ਡਾਕਟਰਾਂ ਦੀ ਟੀਮ ਰਾਹੀਂ ਹਵਾਰਾ ਦੀ ਮਾਤਾ ਦੀ ਸਿਹਤ ਬਾਰੇ ਰਿਪੋਰਟ ਹਾਸਲ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਰਾ ਦੀ ਮਾਤਾ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਜ਼ਾਹਿਰ ਕਰ ਚੁੱਕੇ ਹਨ।
ਇਸ ਮਾਮਲੇ ਵਿੱਚ ਰਾਜਪਾਲ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ 10 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ, ਪਰ ਸੂਤਰਾਂ ਮੁਤਾਬਕ ਕੇਂਦਰੀ ਪੱਧਰ &rsquoਤੇ ਸੀਮਿਤ ਸਮੇਂ ਲਈ ਪੈਰੋਲ ਦੇਣ ਦੇ ਵਿਕਲਪ &rsquoਤੇ ਵਿਚਾਰ ਕੀਤਾ ਜਾ ਰਿਹਾ ਹੈ।
ਫਿਲਹਾਲ ਪੈਰੋਲ ਸਬੰਧੀ ਅੰਤਿਮ ਫੈਸਲਾ ਨਹੀਂ ਹੋਇਆ ਹੈ ਅਤੇ ਮੈਡੀਕਲ ਰਿਪੋਰਟ ਸਮੇਤ ਹੋਰ ਪਹਿਲੂਆਂ ਦੀ ਜਾਂਚ ਤੋਂ ਬਾਅਦ ਅਗਲਾ ਫੈਸਲਾ ਲਿਆ ਜਾ ਸਕਦਾ ਹੈ।