ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ ਤੇ ਨਿੰਦਣਯੋਗ—ਮੁਖਤਿਆਰ ਸਿੰਘ ਝੰਡੇਰ ਇੰਗਲੈਂਡ ਦੇ ਅਕਾਲੀ ਆਗੂ ਤੇ ਐਨ.ਆਰ.ਆਈ. ਯੂਨੀਅਨ ਇੰਗਲੈਂਡ ਦੇ ਪ੍ਰਧਾਨ ਵੱਲੋਂ ਘਟਨਾ ਦੀ ਸਖ਼ਤ ਨਿੰਦਾ ਲੈਸਟਰ(ਇੰਗਲੈਂਡ ), 13 ਅਗਸਤ(ਸੁਖਜਿੰਦਰ ਸਿੰਘ ਢੱਡੇ):

ਕੈਪਸਨ:- ਮੁਖਤਿਆਰ ਸਿੰਘ ਝੰਡੇਰ

 ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦੇ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ &rsquoਤੇ ਹੋਏ ਹਮਲੇ ਦੀ ਇੰਗਲੈਂਡ ਦੇ ਅਕਾਲੀ ਆਗੂ ਅਤੇ ਐਨ.ਆਰ.ਆਈ. ਯੂਨੀਅਨ ਇੰਗਲੈਂਡ ਦੇ ਪ੍ਰਧਾਨ ਮੁਖਤਿਆਰ ਸਿੰਘ ਝੰਡੇਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ, ਮੰਦਭਾਗੀ ਅਤੇ ਗੁਰੂ ਘਰ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ।

ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਗੁਰੂ ਘਰ ਹਰ ਸਿੱਖ ਅਤੇ ਸ਼ਰਧਾਲੂ ਲਈ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਦਾ ਪਵਿੱਤਰ ਕੇਂਦਰ ਹੈ। ਜਦੋਂ ਕੋਈ ਵਿਅਕਤੀ ਨਿਮਰਤਾ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਲਈ ਆਉਂਦਾ ਹੈ ਤਾਂ ਅਜਿਹੇ ਪਾਵਨ ਅਸਥਾਨ &rsquoਤੇ ਉਸ ਨਾਲ ਹਿੰਸਕ ਵਿਵਹਾਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਗਏ ਸਨ। ਇਸ ਦੌਰਾਨ ਉਨ੍ਹਾਂ &rsquoਤੇ ਹਮਲਾ ਹੋਣਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਇਸ ਨਾਲ ਦੇਸ਼-ਵਿਦੇਸ਼ ਵਿਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਗਹਿਰੀ ਠੇਸ ਪਹੁੰਚੀ ਹੈ।
ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹੋ ਸਕਦੇ ਹਨ, ਪਰ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਯਾਦਾ ਸਭ ਤੋਂ ਉੱਪਰ ਹੈ। ਗੁਰੂ ਧਾਮਾਂ ਨੂੰ ਕਿਸੇ ਵੀ ਤਰ੍ਹਾਂ ਦੇ ਟਕਰਾਅ ਜਾਂ ਹਿੰਸਾ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਨੂੰ ਸਮੁੱਚੇ ਪੰਥ ਵੱਲੋਂ ਇਕਜੁੱਟ ਹੋ ਕੇ ਨਕਾਰਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇ ਕਿ ਇਸ ਘਟਨਾ ਪਿੱਛੇ ਕੋਈ ਹੋਰ ਸਾਜ਼ਿਸ਼ ਜਾਂ ਵਿਅਕਤੀ ਤਾਂ ਨਹੀਂ ਸੀ।
ਮੁਖਤਿਆਰ ਸਿੰਘ ਝੰਡੇਰ ਨੇ ਦੇਸ਼-ਵਿਦੇਸ਼ ਵਿਚ ਵੱਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਕਾਇਮ ਰੱਖਦਿਆਂ ਗੁਰੂ ਘਰਾਂ ਦੀ ਮਰਯਾਦਾ ਅਤੇ ਸਤਿਕਾਰ ਦੀ ਰਾਖੀ ਲਈ ਇਕਜੁੱਟ ਰਹੇ।